ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ : ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

PS MITTHA

ਚੰਡੀਗੜ੍ਹ, 5 ਅਕਤੂਬਰ ;   ਅੱਜ ਚੰਡੀਗੜ੍ਹ ਦੇ ਛੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਪੁਲਿਸ ਕੰਟਰੋਲ ਰੂਮ ਨੂੰ ਮਿਲੇ ਇੱਕ ਸੰਦੇਸ਼ ਵਿੱਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ 6 ਸਕੂਲਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਸੀ। ਇਹ ਜਾਣਕਾਰੀ ਮਿਲਦਿਆਂ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਆ ਗਈਆਂ ਅਤੇ ਸਬੰਧਤ ਸਕੂਲਾਂ ਦੇ ਕੈਂਪਸਾਂ ਵਿੱਚ ਸੁਰੱਖਿਆ ਜਾਂਚ ਸ਼ੁਰੂ ਕਰ ਦਿੱਤੀ ਗਈ।

ਕੰਟਰੋਲ ਰੂਮ ਨੂੰ ਮਿਲੇ ਸੰਦੇਸ਼ ਵਿੱਚ ਏਅਰ ਫੋਰਸ ਸਕੂਲ (ਸੈਕਟਰ 31), ਸੇਂਟ ਸੋਲਜਰ ਇੰਟਰਨੈਸ਼ਨਲ ਸਕੂਲ (ਸੈਕਟਰ 28), ਡੀਏਵੀ ਮਾਡਲ ਸਕੂਲ (ਸੈਕਟਰ 15), ਸੇਂਟ ਸਟੀਫਨਜ਼ ਸਕੂਲ (ਸੈਕਟਰ 45) ਅਤੇ ਅਜੀਤ ਸਕੂਲ (ਸੈਕਟਰ 41 ਅਤੇ 45) ਦੇ ਨਾਂ ਸ਼ਾਮਲ ਸਨ। ਇਸ ਤੋਂ ਇਲਾਵਾ, ਰਿਪੋਰਟਾਂ ਅਨੁਸਾਰ ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਸਥਿਤ ਅੰਕੁਰ ਸਕੂਲ ਬਾਰੇ ਵੀ ਇੱਕ ਧਮਕੀ ਭਰਿਆ ਸੰਦੇਸ਼ ਮਿਲਿਆ ਹੈ।ਅਲਰਟ ਮਿਲਣ ਤੋਂ ਬਾਅਦ, ਪੁਲਿਸ ਦੀਆਂ ਟੀਮਾਂ ਸਬੰਧਤ ਸਕੂਲਾਂ ਵਿੱਚ ਪਹੁੰਚੀਆਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਕੂਲ ਕੈਂਪਸਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤਲਾਸ਼ੀ ਲਈ ਜਾ ਰਹੀ ਹੈ। ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਵੀ ਚੌਕਸ ਕਰ ਦਿੱਤਾ ਗਿਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਧਮਕੀ ਕਿਵੇਂ ਭੇਜੀ ਗਈ ਸੀ ਜਾਂ ਭੇਜਣ ਵਾਲਾ ਕੌਣ ਹੈ।

ricela
ਇਹ ਖਬਰ ਸ਼ੇਅਰ ਕਰੋ:

ਹੋਰ ਖਬਰਾਂ ਪੜ੍ਹੋ