ਵੀਰਪਾਲ ਭਗਤਾ, ਭਗਤਾ ਭਾਈਕਾ
ਮਾਰਕਫੈੱਡ ਪੰਜਾਬ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਇੰਦਰਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਆਪਣੇ ਹਲਕਾ ਰਾਮਪੁਰਾ ਫੂਲ ਦੇ ਪਿੰਡ ਆਦਮਪੁਰਾ ਦੀ ਵਸਨੀਕ ਬੇਬੇ ਗੁਰਮੇਲ ਕੌਰ ‘ਮੇਲੋ’ ਨੂੰ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜਨਾਲ ਮਿਲਾਉਣ ਦਾ ਮੌਕਾ ਮਿਲਿਆ, ਜਿਸ ਨਾਲ ਉਨ੍ਹਾਂ ਦੇ ਮਨ ਨੂੰ ਬੇਹੱਦ ਖੁਸ਼ੀ ਅਤੇ ਸੰਤੁਸ਼ਟੀ ਮਿਲੀ ਹੈ।
ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਬੇਬੇ ਗੁਰਮੇਲ ਕੌਰ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਵਾਉਣਾ ਉਨ੍ਹਾਂ ਲਈ ਸਿਰਫ਼ ਇੱਕ ਮੁਲਾਕਾਤ ਨਹੀਂ, ਸਗੋਂ ਆਪਣੇ ਹਲਕੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਜਦੋਂ ਆਪਣੇ ਹਲਕੇ ਦੀ ਇੱਕ ਬਜ਼ੁਰਗ ਮਾਤਾ ਦੀ ਦਿਲੀ ਇੱਛਾ ਪੂਰੀ ਹੁੰਦੀ ਹੈ ਤਾਂ ਇਸ ਤੋਂ ਵੱਡੀ ਖੁਸ਼ੀ ਇੱਕ ਲੋਕ ਸੇਵਕ ਲਈ ਹੋਰ ਕੀ ਹੋ ਸਕਦੀ ਹੈ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਛੋਟੇ ਭਰਾ ਦੀ ਬੇਨਤੀ ਨੂੰ ਕਬੂਲ ਕਰਦਿਆਂ ਬੇਬੇ ਗੁਰਮੇਲ ਕੌਰ ‘ਮੇਲੋ’ ਨੂੰ ਮਿਲਣ ਲਈ ਸਮਾਂ ਦਿੱਤਾ। ਚੇਅਰਮੈਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਜੀ ਵੱਲੋਂ ਆਮ ਲੋਕਾਂ, ਖਾਸ ਕਰਕੇ ਬਜ਼ੁਰਗਾਂ ਪ੍ਰਤੀ ਦਿਖਾਇਆ ਜਾ ਰਿਹਾ ਸਤਿਕਾਰ ਅਤੇ ਆਪਣਾਪਣ ਹੀ ਉਨ੍ਹਾਂ ਦੀ ਲੋਕਪ੍ਰਿਯਤਾ ਦਾ ਸਭ ਤੋਂ ਵੱਡਾ ਕਾਰਨ ਹੈ।
ਚੇਅਰਮੈਨ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਆਮ ਲੋਕਾਂ ਦੀ ਗੱਲ ਸਿੱਧੀ ਮੁੱਖ ਮੰਤਰੀ ਤੱਕ ਪਹੁੰਚ ਰਹੀ ਹੈ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਪੂਰਾ ਸਤਿਕਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਕਾਰ ਬਣਿਆ ਇਹ ਪਿਆਰ ਅਤੇ ਭਰੋਸੇ ਦਾ ਰਿਸ਼ਤਾ ਬਹੁਤ ਮਜ਼ਬੂਤ ਹੈ।ਉਨ੍ਹਾਂ ਕਿਹਾ ਕਿ ਬੇਬੇ ਗੁਰਮੇਲ ਕੌਰ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਦੇ ਚਿਹਰੇ ’ਤੇ ਦਿਖਾਈ ਦਿੱਤੀ ਖੁਸ਼ੀ ਨੇ ਉਨ੍ਹਾਂ ਨੂੰ ਵੀ ਭਾਵੁਕ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀ ਖੁਸ਼ੀ ਅਤੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਵਾਉਣ ਲਈ ਹਰ ਸੰਭਵ ਯਤਨ ਕਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ।ਚੇਅਰਮੈਨ ਮਾਨ ਨੇ ਕਿਹਾ ਕਿ ਉਹ ਅੱਗੇ ਵੀ ਹਲਕਾ ਰਾਮਪੁਰਾ ਫੂਲ ਦੇ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਭਾਵਨਾਵਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਉਂਦੇ ਰਹਿਣਗੇ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ।
ਇਹ ਖਬਰ ਸ਼ੇਅਰ ਕਰੋ:
