ਪਿਓ ਨੇ ਬੇਰਹਿਮੀ ਨਾਲ ਕੀਤਾ ਆਪਣੀ ਹੀ ਧੀ ਦਾ ਕਤਲ

TARSEM DEWANA

HOSHIARPUR, 29 ਅਕਤੂਬਰ : ਹੁਸ਼ਿਆਰਪੁਰ ਵਿੱਚ ਇੱਕ ਪਿਤਾ ਵੱਲੋਂ ਆਪਣੀ 17 ਸਾਲਾ ਧੀ ਦਾ ਕਤਲ ਕਰ ਦੇਣ ਦਾ ਮਾਮਲਾ ਸ੍ਹਾਮਣੇ ਆਇਆ ਹੈ। ਪਿਤਾ ਨੇ ਤਲਵਾਰ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਮ੍ਰਿਤਕ 12ਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਉਸ ਦੀ ਪਛਾਣ ਇੰਦਰਪ੍ਰੀਤ ਕੌਰ ਵੱਜੋਂ ਹੋਈ ਹੈ। ਸੂਚਨਾ ਮਿਲਣ ‘ਤੇ ਹਰਿਆਣਾ ਪੁਲਿਸ ਸਟੇਸ਼ਨ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਇਹ ਘਟਨਾ ਹਰਿਆਣਾ ਦੇ ਧੂਤ ਕਲਾਂ ਪਿੰਡ ਦੀ ਹੈ। ਦਿਹਾਤੀ ਡੀਐਸਪੀ ਨਰਿੰਦਰ ਸਿੰਘ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਿਤਾ ਕਹਿੰਦਾ ਰਹਿੰਦਾ ਸੀ ਕਿ ਉਸਦੀ ਇੱਕੋ ਇੱਕ ਧੀ ਹੈ। ਇਹੀ ਕਾਰਨ ਸੀ ਕਿ ਉਹ ਪਰੇਸ਼ਾਨ ਰਹਿੰਦਾ ਸੀ। ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਨੇ ਹੁਣ ਮੁਲਜ਼ਮ ਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

shriram farm advertisement
Tags: #CRIME NEWS #HOSHIARPUR #ਪਿਓ ਨੇ ਬੇਰਹਿਮੀ ਨਾਲ ਕੀਤਾ ਆਪਣੀ ਹੀ ਧੀ ਦਾ ਕਤਲ
ਇਹ ਖਬਰ ਸ਼ੇਅਰ ਕਰੋ:

ਹੋਰ ਖਬਰਾਂ ਪੜ੍ਹੋ