ਵੀਰਪਾਲ ਭਗਤਾ, ਭਗਤਾ ਭਾਈਕਾ-
—
ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਦੀ ਵਿਸ਼ੇਸ਼ ਮੁਲਾਕਾਤ ਹੋਈ। ਇਸ ਮੌਕੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਅਤੇ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਸਮੇਤ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਮੁਲਾਕਾਤ ਦੌਰਾਨ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿੱਚ ਆਮ ਆਦਮੀ ਪਾਰਟੀ ਦੀਆਂ ਸਰਗਰਮੀਆਂ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਵਧੇਰੇ ਸੰਪਰਕ ਬਣਾਉਣ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਤੌਰ ‘ਤੇ ਚਰਚਾ ਹੋਈ। ਇਸ ਦੌਰਾਨ ਇੰਦਰਜੀਤ ਸਿੰਘ ਮਾਨ ਨੇ ਹਲਕਾ ਰਾਮਪੁਰਾ ਫੂਲ ਵਿੱਚ ਪਾਰਟੀ ਦੀਆਂ ਚੱਲ ਰਹੀਆਂ ਸਰਗਰਮੀਆਂ ਅਤੇ ਵਰਕਰਾਂ ਦੀ ਮਿਹਨਤ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਚੇਅਰਮੈਨ ਮਾਨ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਸ੍ਰੀ ਮਨੀਸ਼ ਸਿਸੋਦੀਆ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿਲੋਂ ਮੁਬਾਰਕਾਂ ਵੀ ਦਿੱਤੀਆਂ ਗਈਆਂ ਅਤੇ ਤਿਉਹਾਰਾਂ ਦੀ ਖੁਸ਼ੀ ਸਾਂਝੀ ਕੀਤੀ ਗਈ। ਮੁਲਾਕਾਤ ਦੌਰਾਨ ਹਲਕਾ ਰਾਮਪੁਰਾ ਫੂਲ ਦੀ ਸਿਆਸੀ ਸਰਗਰਮੀ ਅਤੇ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਹੋਈ ਵਿਸ਼ੇਸ਼ ਚਰਚਾ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।
ਇਹ ਖਬਰ ਸ਼ੇਅਰ ਕਰੋ:
