AGENCY
JALANDHER : ਜਲੰਧਰ ਵਿੱਚ ਦੀਵਾਲੀ ਦੀਆਂ ਖੁਸ਼ੀਆਂ ਵਿਚਕਾਰ ਇੱਕ ਵੱਡਾ ਹਾਦਸਾ ਵਾਪਰ ਗਿਆ। ਅਰਬਨ ਅਸਟੇਟ ਫੇਜ਼-2 ਦੀ ਮਾਰਕੀਟ ਵਿੱਚ ਸ਼ਨੀਵਾਰ ਦੇਰ ਰਾਤ ਪਟਾਕਿਆਂ ਦੇ ਇੱਕ ਸਟਾਲ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਪੂਰੇ ਸਟਾਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਇਸ ਦੌਰਾਨ ਪਟਾਕਿਆਂ ਦੇ ਲਗਾਤਾਰ ਧਮਾਕੇ ਹੋਣ ਕਾਰਨ ਮਾਰਕੀਟ ਵਿੱਚ ਹਫੜਾ-ਦਫੜੀ ਮਚ ਗਈ। ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਗਨੀਮਤ ਰਹੀ ਕਿ ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅੱਗ ਕਾਰਨ ਸਟਾਲ ਵਿੱਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਇਸ ਦੇ ਨਾਲ ਹੀ ਸਿੱਖ ਭਾਈਚਾਰੇ ਵੱਲੋਂ ਅੱਜ ਬੰਦੀ ਛੋੜ ਦਿਵਸ ਵੀ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ। ਰਾਤ ਸਮੇਂ ਇੱਥੇ ਇੱਕ ਲੱਖ ਦੀਵੇਜਗਾਉਣ ਦੇ ਨਾਲ ਸ਼ਾਨਦਾਰ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।

