ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

AGENCY

ਚੰਡੀਗੜ੍ਹ, 9 ਨਵੰਬਰ : ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ ਵਿੱਚ ਦੋ ਗੁੱਟਾਂ ਵਿੱਚ ਝੜਪ ਹੋ ਗਈ। ਇਸ ਦੌਰਾਨ ਕੁਝ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ।

ਇਸ ਝੜਪ ਦੌਰਾਨ ਉੱਥੇ ਮੌਜੂਦ ਇੱਕ ਏਐਸਆਈ ਵੀ ਲੱਤ ਵਿੱਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਗੋਲੀਬਾਰੀ ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਕਾਰਨ ਹੋਈ ਹੈ। ਬਾਕੀ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

shriram farm advertisement

ਏਸੀਪੀ ਰਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਦੋਵਾਂ ਧਿਰਾਂ ਵਿਚਕਾਰ ਹੋਏ ਝਗੜੇ ਅਤੇ ਗੋਲੀਆਂ ਚਲਾਉਣ ਵਾਲੇ ਨੌਜਵਾਨਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ। ਜਾਂਚ ਥਾਣਾ ਬੀ ਡਿਵੀਜ਼ਨ ਦੀ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ।

Tags: #AMRITSAR NEWS #CHANDIGARH NEWS #MANSA CRIME NEWS #ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਇਹ ਖਬਰ ਸ਼ੇਅਰ ਕਰੋ:

ਹੋਰ ਖਬਰਾਂ ਪੜ੍ਹੋ