ਇਹ ਸਪੱਸਟ ਹੈ ਐਤਕੀ ਹਲਕਾ ਡੇਰਾਬੱਸੀ ਤੋਂ ਭਾਜਪਾ ਉਮੀਦਵਾਰ ਹੀ ਚੜੇਗਾ ਵਿਧਾਨ ਸਭਾ ਦੀਆਂ ਪੌੜੀਆਂ- ਨਾਇਬ ਸੈਣੀ

ਗੁਰਦਰਸ਼ਨ ਸਿੰਘ ਸੈਣੀ ਨੇ ਮੁੱਖ ਮੰਤਰੀ ਕੋਲ ਹਲਕੇ ਅਤੇ ਪੰਜਾਬ ਦੇ ਭਖਦੇ ਮੁੱਦੇ ਚੁੱਕੇ

ਜ਼ੀਰਕਪੁਰ /13 ਅਗਸਤ (2026):
PS Mittha

ਹਲਕਾ ਡੇਰਾਬੱਸੀ ਦੇ ਉਘੇ ਸਮਾਜ ਸੇਵਕ ਅਤੇ ਸੀਨੀਅਰ ਭਾਜਪਾ ਆਗੂ ਸ. ਗੁਰਦਰਸ਼ਨ ਸਿੰਘ ਸੈਣੀ ਵੱਲੋ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਦੌਰਾਨ ਪੰਜਾਬ ਅਤੇ ਹਲਕੇ ਦੇ ਭੱਖਦੇ ਮੁੱਦਿਆਂ ਨੂੰ ਚੁੱਕਿਆ ਗਿਆ ਹੈ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਸ਼੍ਰੀ ਸੈਣੀ ਨੂੰ ਹਰੇਕ ਪੱਖ ਤੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਡੇਰਾਬੱਸੀ ਇਲਾਕੇ ਨਾਲ ਉਨਾਂ ਦੀ ਬਹੁਤ ਨੇੜਤਾ ਹੈ। ਕਿਉਂਕਿ ਉਨ੍ਹਾਂ ਦੀਆਂ ਬਹੁਤ ਰਿਸ਼ਤੇਦਾਰੀਆਂ ਹਰਿਆਣਾ-ਪੰਜਾਬ ਨਾਲ ਲਗਦੇ ਖੇਤਰਾਂ ਵਿੱਚ ਹਨ। ਉਨ੍ਹਾਂ ਹਲਕਾ ਡੇਰਾਬੱਸੀ ਦੇ ਲੋਕਾਂ ਨੂੰ ਤਕੜੇ ਹੋਣ ਲਈ ਕਹਿੰਦਿਆਂ ਕਿਹਾ ਕਿ ਇਸ ਵਾਰ ਇਹ ਸਪੱਸਟ ਹੈ ਐਤਕੀ ਹਲਕਾ ਡੇਰਾਬੱਸੀ ਤੋਂ ਭਾਜਪਾ ਦਾ ਨੁਮਾਇੰਦਾ ਹੀ ਵਿਧਾਨ ਸਭਾ ਦੀਆਂ ਪੌੜੀਆਂ ਚੜੇਗਾ ਬੱਸ ਭਰੋਸਾ ਬਣਾ ਕੇ ਰੱਖਿਓ।

ਉਨ੍ਹਾਂ ਕਿਹਾ ਕਿ ਲੰਮੇ ਅਰਸੇ ਤੋਂ ਸਵਰਗਵਾਸੀ ਸ. ਗੁਰਨਾਮ ਸਿੰਘ ਦਾ ਪਰਿਵਾਰ ਇਸ ਹਲਕੇ ਦੀ ਸੇਵਾ ਵਿੱਚ ਹਾਜ਼ਰ ਹੈ ਅਤੇ ਹੁਣ ਸ. ਗੁਰਦਰਸ਼ਨ ਸਿੰਘ ਸੈਣੀ ਨੇ ਆਪਣੀ ਟੀਮ ਨਾਲ ਇਹ ਸੇਵਾ ਜਾਰੀ ਰੱਖੀ ਹੋਈ ਹੈ। ਉਨਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੇ ਵਿਕਾਸ ਨੂੰ ਬਰੇਕਾਂ ਲਾ ਦਿੱਤੀਆਂ ਹਨ। ਅੱਜ ਪੰਜਾਬ ਵਿੱਚ ਕਾਨੂੰਨ ਅਤੇ ਆਰਥਿਕ ਵਿਵਸਥਾ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਸਾਡੇ ਬੱਚੇ ਪਰਿਵਾਰ ਛੱਡ ਕੇ ਵਿਦੇਸਾਂ ਵਿੱਚ ਜਾ ਰਹੇ ਹਨ। ਬੱਚਿਆਂ ਦਾ ਭਵਿੱਖ ਇਸ ਸਮੇਂ ਖਤਰੇ ਵਿੱਚ ਹੈ ਅਤੇ ਇਸ ਨੂੰ ਠੀਕ ਕਰਨ ਲਈ 2027 ਚ ਭਾਜਪਾ ਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪਣ ਦੀ ਲੋੜ ਹੈ।

ਇਸ ਮੌਕੇ ਸ. ਗੁਰਦਰਸ਼ਨ ਸਿੰਘ ਸੈਣੀ ਨੇ ਮੁੱਖ ਮੰਤਰੀ ਦੇ ਧਿਆਨ ਚ ਲਿਆਉਂਦਿਆਂ ਕਿਹਾ ਕਿ ਹਲਕਾ ਡੇਰਾਬੱਸੀ ਚੰਡੀਗੜ੍ਹ ਦੇ ਨਾਲ ਪੈਂਦਾ ਹੈ ਪਰੰਤੂ ਸਰਕਾਰਾਂ ਵੱਲੋਂ ਹਲਕੇ ਨਾਲ ਹਮੇਸ਼ਾ ਮਤਰੇਆ ਸਲੂਕ ਹੀ ਕੀਤਾ ਜਾਂਦਾ ਰਿਹਾ। ਹਲਕੇ ਚ ਪੀਣ ਵਾਲੇ ਸਾਫ ਪਾਣੀ ਦੀ ਘਾਟ, ਪ੍ਰਦੂਸ਼ਣ, ਟੁੱਟੀਆਂ ਸੜਕਾਂ, ਬਿਜਲੀ ਦੀ ਮਾੜੀ ਸਪਲਾਈ ਨੇ ਲੋਕਾਂ ਦਾ ਜਿਉਣਾ ਦੁੱਭਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਮੋਦੀ ਸਰਕਾਰ ਦੇ 12 ਸਾਲ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹਨ ਕਿ ਕਿਵੇਂ ਇੱਕ ਲੋਕ ਕੇਂਦਰਿਤ ਸਰਕਾਰ ਚਲਾਈ ਜਾਂਦੀ ਹੈ। ਮੋਦੀ ਜੀ ਨੇ ਬਹੁਤ ਸਾਰੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਹਨ ਜੋ ਦੇਸ਼ ਭਰ ਦੇ ਕਰੋੜਾਂ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਰਹੀਆਂ ਹਨ। ਜਿਸਦਾ ਅਸਰ ਗੁਆਂਢੀ ਸੂਬੇ ਹਰਿਆਣੇ ਵਿੱਚ ਦੇਖਣ ਨੂੰ ਮਿਲਦਾ ਹੈ ਜਿਥੇ ਮੁੱਖ ਮੰਤਰੀ ਨਾਇਬ ਸੈਣੀ ਜੀ ਦੀ ਅਗਵਾਈ ਹੇਠ ਹਰਿਆਣਾ ਤਰੱਕੀ ਵੱਲ ਵਧ ਰਿਹਾ ਹੈ।ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੇ ਬੱਚਿਆਂ ਦਾ ਭਵਿੱਖ ਉਜਵਲ ਬਣਾਉਣਾ ਹੈ ਤਾਂ ਜ਼ਰੂਰੀ ਹੈ ਕਿ ਪੰਜਾਬ ਦੀ ਅਗਵਾਈ ਭਾਜਪਾ ਕਰੇ ਤਾਂ ਹੀ ਪੰਜਾਬ ਮੁੜ ਤੋਂ ਸੋਨੇ ਦੀ ਚਿੜੀ ਬਣ ਸਕੇਗਾ। ਇਸ ਮੌਕੇ ਹਰਦੀਪ ਸਿੰਘ ਸੈਣੀ, ਜ਼ਿਲ੍ਹਾ ਓਬੀਸੀ ਮੋਰਚਾ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਵੀ ਮੌਜ਼ੂਦ ਸਨ।

ਇਹ ਖਬਰ ਸ਼ੇਅਰ ਕਰੋ:

ਹੋਰ ਖਬਰਾਂ ਪੜ੍ਹੋ