ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

JASVIR MANKU

ਲੁਧਿਆਣਾ, 4 ਅਕਤੂਬਰ : ਲੁਧਿਆਣਾ ਦੇ ਥਾਣਾ ਲਾਡੋਵਾਲ ਅਧੀਨ ਪੈਂਦੇ ਪਿੰਡ ਮਣੇਵਾਲ ਦੇ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਸਾਬਕਾ ਸਰਪੰਚ ਨਵਤੇਜ ਸਿੰਘ ਵੱਜੋਂ ਹੋਈ ਹੈ ਜਾਣਕਾਰੀ ਅਨੁਸਾਰ, ਨਵਤੇਜ ਸਿੰਘ ਲਾਡੋਵਾਲ ਤੋਂ ਲੁਧਿਆਣਾ ਵੱਲ ਆ ਰਹੇ ਸਨ, ਜਦੋਂ ਰਸਤੇ ਵਿੱਚ ਬਾਈਕ ਸਵਾਰ ਦੋ ਹਮਲਾਵਰਾਂ ਨੇ ਉਨ੍ਹਾਂ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਸੂਤਰਾਂ ਮੁਤਾਬਕ, ਹਮਲਾਵਰਾਂ ਨੇ ਕਰੀਬ 10 ਗੋਲੀਆਂ ਚਲਾਈਆਂ ਅਤੇ ਵਾਰਦਾਤ ਤੋਂ ਬਾਅਦ ਫ਼ਰਾਰ ਹੋ ਗਏ। ਗੰਭੀਰ ਜ਼ਖ਼ਮੀ ਨਵਤੇਜ ਸਿੰਘ ਨੂੰ ਡੀਐਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ricela

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਵੱਲੋਂ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਹਮਲਾਵਰਾਂ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ।

ਇਹ ਖਬਰ ਸ਼ੇਅਰ ਕਰੋ: