AGENCY
ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਮਗਰੋਂ ਅੱਜ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਉਨ੍ਹਾਂ ਮੁਲਾਕਾਤ ਕੀਤੀ। ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ।
ਇਸ ਦੌਰਾਨ ਉਨ੍ਹਾਂ ਨੇ ਏਆਈਸੀਸੀ ਦੀ ਮੀਡੀਆ ਟੀਮ, ਪੰਜਾਬ ਨਾਲ ਵੀ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਪਾਰਟੀ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਅਤੇ ਮੀਡੀਆ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

