ਭਾਜਪਾ ਸੰਗਠਨ ਦਾ ਵੱਡਾ ਫੈਸਲਾ: ਗੁਰਦਰਸ਼ਨ ਸਿੰਘ ਸੈਣੀ ਓਬੀਸੀ ਮੋਰਚਾ ਪੰਜਾਬ ਦੇ ਵਾਈਸ ਪ੍ਰੈਜ਼ੀਡੈਂਟ ਨਿਯੁਕਤ

DILBAG SINGH KAMBOJ

ਡੇਰਾਬੱਸੀ/ 4 ਅਕਤੂਬਰ (2026):

ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਓ ਬੀ ਸੀ ਮੋਰਚਾ ਪੰਜਾਬ ਦੇ ਅਹੁਦੇਦਾਰਾਂ ਦਾ ਵੱਡਾ ਐਲਾਨ ਕੀਤਾ ਗਿਆ ਹੈ। ਇਸ ਨਵੀਂ ਸੂਚੀ ਵਿੱਚ ਹਲਕਾ ਡੇਰਾਬੱਸੀ ਦੇ ਸੀਨੀਅਰ ਆਗੂ ਅਤੇ ਪ੍ਰਮੁੱਖ ਸਮਾਜ ਸੇਵੀ ਸ ਗੁਰਦਰਸ਼ਨ ਸਿੰਘ ਸੈਣੀ ਨੂੰ ਇੱਕ ਅਹਿਮ ਜ਼ਿੰਮੇਵਾਰੀ ਸੌਂਪਦੇ ਹੋਏ ਪੰਜਾਬ ਓ ਬੀ ਸੀ ਮੋਰਚੇ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸ ਨਿਯੁਕਤੀ ਨੂੰ ਭਾਜਪਾ ਦੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਦੇ ਆਪਸੀ ਤਾਲਮੇਲ ਅਤੇ ਸਹਿਮਤੀ ਨਾਲ ਅੰਤਿਮ ਰੂਪ ਦਿੱਤਾ ਗਿਆ ਹੈ।

ricela
        ਓ ਬੀ ਸੀ ਮੋਰਚੇ ਦੇ ਅਹੁਦੇਦਾਰਾਂ ਦੀ ਇਸ ਚੋਣ ਅਤੇ ਸੰਗਠਨ ਦੇ ਵਿਸਥਾਰ ਵਿੱਚ ਪੰਜਾਬ ਭਾਜਪਾ ਦੀ ਕੋਰ ਲੀਡਰ ਸ਼ਿਪ ਟੀਮ ਨੇ ਅਹਿਮ ਭੂਮਿਕਾ ਨਿਭਾਈ ਹੈ। ਜਿਨ੍ਹਾਂ ਚ ਮੰਥਰੀ ਸ੍ਰੀਨਿਵਾਸੁਲੂ ਸੂਬਾ ਜਨਰਲ ਸਕੱਤਰ,  ਸਤੀਸ਼ ਪੂਨੀਆ ਪ੍ਰਭਾਰੀ ਪੰਜਾਬ, ਕੇਵਲ ਸਿੰਘ ਢਿੱਲੋਂ ਸੂਬਾ ਪ੍ਰਧਾਨ ਭਾਜਪਾ ਪੰਜਾਬ, ਸ਼ਿਵਰਾਜ ਚੌਧਰੀ ,ਸ਼ਾਮਿਲ ਹਨ।

           ਸ ਗੁਰਦਰਸ਼ਨ ਸਿੰਘ ਸੈਣੀ ਦੀ ਇਸ ਨਿਯੁਕਤੀ ਨਾਲ ਡੇਰਾਬੱਸੀ ਹਲਕੇ ਸਮੇਤ ਪੂਰੇ ਪੰਜਾਬ ਦੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਸ਼੍ਰੀ ਸੈਣੀ ਪਿਛਲੇ ਲੰਮੇ ਸਮੇਂ ਤੋਂ ਹਲਕੇ ਵਿੱਚ ਲੋਕਾਂ ਦੀ ਸੇਵਾ ਅਤੇ ਸਮਾਜਿਕ ਕਾਰਜਾਂ ਵਿੱਚ ਸਰਗਰਮ ਹਨ। ਰਾਜਸੀ ਮਾਹਿਰਾਂ ਦਾ ਮੰਨਣਾ ਹੈ ਕਿ ਉਨ੍ਹਾਂ ਨੂੰ ਓਬੀਸੀ ਮੋਰਚੇ ਦਾ ਵਾਈਸ ਪ੍ਰੈਜ਼ੀਡੈਂਟ ਬਣਾਏ ਜਾਣ ਨਾਲ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਨੂੰ ਪੰਜਾਬ ਅੰਦਰ ਪੱਛੜੀਆਂ ਸ਼੍ਰੇਣੀਆਂ ਦੇ ਵੋਟ ਬੈਂਕ ਨੂੰ ਆਪਣੇ ਨਾਲ ਜੋੜਨ ਵਿੱਚ ਵੱਡੀ ਸਫਲਤਾ ਮਿਲੇਗੀ।

           ਇਸ ਨਿਯੁਕਤੀ 'ਤੇ ਸ. ਗੁਰਦਰਸ਼ਨ ਸਿੰਘ ਸੈਣੀ ਨੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ ਕਿ ਜਿਨ੍ਹਾਂ ਨੇ ਓ ਬੀ ਸੀ ਭਾਈਚਾਰੇ ਨੂੰ ਮਾਣ ਬਖਸ਼ਣ ਲਈ ਯਤਨ ਕੀਤੇ।
ਇਹ ਖਬਰ ਸ਼ੇਅਰ ਕਰੋ:

ਹੋਰ ਖਬਰਾਂ ਪੜ੍ਹੋ