ਜਥੇਦਾਰ ਗੜਗੱਜ ਨੇ ਭਾਈ ਪਰਵਿੰਦਰ ਸਿੰਘ (ਝੋਟਾ) ਨੂੰ ਦਿੱਤਾ ਕੌਮੀ ਸ਼ਹੀਦ ਦਾ ਦਰਜਾ

PS MITHA

ਮਾਨਸਾ, 16 ਅਕਤੂਬਰ 2026 : ਪੰਜਾਬ ਵਿੱਚ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਅੱਜ ਜਥੇਦਾਰ ਗੜਗੱਜ ਨੇ ਮਾਨਸਾ ਪਹੁੰਚ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਪਰਵਿੰਦਰ ਸਿੰਘ ਝੋਟਾ ਨੂੰ ਕੌਮ ਦਾ ਸ਼ਹੀਦ ਕਰਾਰ ਦਿੰਦਿਆਂ ‘ਕੌਮੀ ਸ਼ਹੀਦ ਦਾ ਦਰਜਾ’ ਦੇਣ ਦਾ ਐਲਾਨ ਕੀਤਾ।

ਸਭ ਤੋਂ ਪਹਿਲਾਂ ਤੋਂ ਜਥੇਦਾਰ ਗੜਗੱਜ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਨਮਿੱਤ ਅਰਦਾਸ ਕੀਤੀ, ਜਿਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਉਪਰੰਤ ਜਥੇਦਾਰ ਵੱਲੋਂ ਭਾਈ ਪਰਵਿੰਦਰ ਸਿੰਘ ਨੂੰ ‘ਕੌਮੀ ਸ਼ਹੀਦ’ ਦਾ ਦਰਜਾ ਦੇ ਕੇ ਸਨਮਾਨ ਦਿੱਤਾ ਗਿਆ। ਜਥੇਦਾਰ ਗੜਗੱਜ ਨੇ ਕਿਹਾ ਕਿ ਪਰਵਿੰਦਰ ਸਿੰਘ ਕੋਲ ਆਪਣੀ ਜ਼ਿੰਦਗੀ ਜਿਊਣ ਦਾ ਰਸਤਾ ਸੀ, ਪਰ ਉਸ ਨੇ ਲੋਕਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਸੰਘਰਸ਼ ਕਰਦਿਆਂ ਸ਼ਹਾਦਤ ਦਾ ਰਾਹ ਚੁਣਿਆ।

ricela

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਅਤੇ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਤੇ ਪਰਮਬੰਸ ਸਿੰਘ ਰੋਮਾਣਾ ਵੀ ਮੌਜੂਦ ਸਨ।

ਇਹ ਖਬਰ ਸ਼ੇਅਰ ਕਰੋ:

ਹੋਰ ਖਬਰਾਂ ਪੜ੍ਹੋ